ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਚਿੱਠੀ ਰਾਹੀ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿਖ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।
ਨਾਲ ਹੀ ਉਹਨਾਂ ਨੇ ਚਿੱਠੀ ਵਿੱਚ ਇਹ ਵੀ ਅਪੀਲ ਕੀਤੀ ਹੈ ਕਿ ਇਸਦੇ ਆਸ ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤਾ ਜਾਵੇ। ਜਿਸ ਕਾਰਨ ਕਰਤਾਰਪੁਰ ਲਾਂਘੇ ਦੀ ਅਸਲ ਦਿਖ ਬਰਕਰਾਰ ਨਾ ਰਹਿ ਸਕੇ।
ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਪਹਿਲਾ ਅਮਰੀਕੀ ਸਿੱਖ ਕੌਂਸਲ ਨੇ ਵੀ ਕਰਤਾਰਪੁਰ ਸਾਹਿਬ ਦੀ ਅਸਲ ਦਿਖ ਲਈ ਚਿੱਠੀ ਲਿਖੀ ਸੀ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਕਾ ਕੰਮ 35 ਫੀਸਦੀ ਮੁੰਕਮਲ ਹੋ ਗਿਆ ਹੈ।


