ਫਾਜ਼ਿਲਕਾ ‘ਚ ਡਿੱਗੀ ਮਕਾਨ ਦੀ ਛੱਤ, ਬੱਚੀ ਦੀ ਹਾਲਤ ਨਾਜ਼ੁਕ

ਫਾਜ਼ਿਲਕਾ:  ਫਾਜ਼ਿਲਕਾ ਦੀ ਰਾਧਾ ਸੁਆਮੀ ਕਲੋਨੀ ਦੀ ਗਲੀ ਨੰਬਰ 9 ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਅੰਦਰ ਸੁੱਤੇ ਪਏ ਪਰਿਵਾਰ ਦੇ 3…

ਫਾਜ਼ਿਲਕਾ:  ਫਾਜ਼ਿਲਕਾ ਦੀ ਰਾਧਾ ਸੁਆਮੀ ਕਲੋਨੀ ਦੀ ਗਲੀ ਨੰਬਰ 9 ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਅੰਦਰ ਸੁੱਤੇ ਪਏ ਪਰਿਵਾਰ ਦੇ 3 ਮੈਂਬਰ ਮਲਬੇ ਹੇਠ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੋਂ ਇਕ ਲੜਕੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸ਼੍ਰੀਗੰਗਾਨਗਰ ਰੈਫਰ ਕਰ ਦਿੱਤਾ ਗਿਆ।

ਹਾਦਸਾ ਸਵੇਰੇ ਕਰੀਬ ਸਾਢੇ ਛੇ ਵਜੇ ਵਾਪਰਿਆ
ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 6:30 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ 3 ਮੈਂਬਰ ਸੁੱਤੇ ਹੋਏ ਸਨ। ਇਸ ਦੌਰਾਨ ਉਸ ਨੂੰ ਅਚਾਨਕ ਉੱਚੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਘਰ ਤੋਂ ਬਾਹਰ ਨਿਕਲਿਆ ਤਾਂ ਦੇਖਿਆ ਕਿ ਸਾਗਰ ਕੁਮਾਰ ਦੇ ਘਰ ਦੀ ਛੱਤ ਡਿੱਗੀ ਹੋਈ ਸੀ। ਸਾਗਰ ਕੁਮਾਰ, ਉਸ ਦੀ ਪਤਨੀ ਸਕੀਨਾ ਅਤੇ ਛੋਟੀ ਬੱਚੀ ਮਲਬੇ ਹੇਠ ਦੱਬ ਗਏ।

ਕੌਂਸਲਰ ਨੇ ਸਰਕਾਰ-ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਕੀਤੀ ਮੰਗ
ਜਿਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁਢਲੀ ਸਹਾਇਤਾ ਤੋਂ ਬਾਅਦ ਬੱਚੀ ਨੂੰ ਸ਼੍ਰੀਗੰਗਾਨਗਰ ਰੈਫਰ ਕਰ ਦਿੱਤਾ। ਜਦਕਿ ਸਾਗਰ ਅਤੇ ਸਕੀਨਾ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਜ਼ੇਰੇ ਇਲਾਜ ਹਨ। ਦੂਜੇ ਪਾਸੇ ਵਾਰਡ ਦੇ ਐਮਸੀ ਨੇ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

Leave a Reply

Your email address will not be published. Required fields are marked *