ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਕੇਂਦਰੀ ਜੇਲ੍ਹ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਉਚ ਅਧਿਕਾਰਿਆ ਵੱਲੋਂ ਟੀਮਾਂ ਸਮੇਤ ਜੇਲ ਵਿੱਚ ਛਾਪਾਮਾਰੀ ਕੀਤੀ ਗਈ। ਉਹਨਾਂ ਦਾ ਕਹਿਣਾ ਸੀ
ਕਿ ਇਸ ਛਾਪੇਮਾਰੀ ਦੌਰਾਨ ਉਹਨਾਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਇਲ ਫੋਨ ਮਿਲ ਸਕਦੇ ਸੀ। ਦੱਸਣਯੋਗ ਗੱਲ ਹੈ ਕਿ ਇਸ ਜੇਲ੍ਹ ਵਿੱਚ ਕਈ ਗੈਂਗਸਟਰ ਅਤੇ ਸਮਗਲਰ ਬੰਦ ਹਨ। ਫਿਲਹਾਲ ਇਸ ਜੇਲ੍ਹ ਵਿੱਚ ਭਾਰੀ ਸੁਰੱਖਿਆ ਬਲ ਤੈਨਾਤ ਹਨ।

