ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਕਰਜ ਮੁਆਫੀ ਸਕੀਮ ਸਮਾਗਮ ਦੁਆਰਾ ਕਿਸਾਨਾਂ ਦਾ ਕਰਜ ਮੁਆਫ ਕਰਨ ਦੀ ਗੱਲ ਆਖ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਕਿਧਰੇ ਵੀ ਅਸਰ ਹੁੰਦਾ ਹੋਇਆ ਨਹੀਂ ਦਿੱਖ ਰਿਹਾ ਹੈ। ਪੰਜਾਬ ਵਿੱਚ ਲਗਾਤਾਰ ਕਿਸਾਨ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ।

ਅਜਿਹਾ ਹੀ ਇਕ ਹੋਰ ਮਾਮਲਾ ਬਰਨਾਲਾ ਦੇ ਪਿੰਡ ਧੂਰਕੋਟ ਤੋਂ ਸਾਹਮਣੇ ਆਇਆ ਹੈ। ਜਿੱਥੇ ਕਰਜ਼ ਤੋਂ ਪਰੇਸ਼ਾਨ ਹੋਕੇ ਇਕ ਹੋਰ ਕਿਸਾਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਤੇ ਕਰੀਬ 7 ਲੱਖ ਦਾ ਕਰਜਾ ਸੀ। ਇਸ ਕਰਜ ਨੂੰ ਚੁਕਾਉਂਦੇ ਹੋਏ ਕਿਸਾਨ ਦੀ 5 ਏਕੜ ਦੀ ਜਮੀਨ ਵੀ ਵਿਕ ਗਈ।
ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਗੱਲ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਕਿਸਾਨ ਨੇ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕੀਤੀ। ਪੰਜਾਬ ਸਰਕਾਰ ਕਰਜਮੁਆਫੀ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰ ਰਹੀ ਹੈ ਪਰ ਕਰਜਮੁਆਫੀ ਦਾ ਅਸਰ ਕਿਸਾਨਾਂ ਤੇ ਹੁੰਦਾ ਹੋਇਆ ਨਜਰ ਨਹੀਂ ਦਿਖ ਰਿਹਾ ਹੈ। ਕਿਸਾਨ ਹਾਲੇ ਵੀ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ।

