ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ ਸੰਬੰਧੀ ਇੱਕ ਮਾਮਲੇ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਸੂਬੇ ‘ਚ ਸਿੱਖਿਆ ਸੰਸਥਾਵਾਂ ‘ਚ ਇਹ ਕਾਰੋਬਾਰ ਤੇਜ਼ੀ ਨਾਲ ਫੈਲ ਰਿਹਾ ਹੈ। ਸਿੱਖਿਆ ਸੰਸਥਾਵਾਂ ਅੰਦਰ ਵਿਦਿਆਰਥੀ ਨਸ਼ੇ ਕਰ ਰਹੇ ਹਨ ਅਤੇ ਪੁਲਿਸ ਨਸ਼ਾ ਤਸਕਰਾਂ ਨੂੰ ਫੜਨ ‘ਚ ਅਸਫ਼ਲ ਹੋਈ ਹੈ।
ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਬੈਂਚ ਨੇ ਸੂਬੇ ਦੇ ਡੀ. ਜੀ. ਪੀ. ਨੂੰ ਇਸ ਮਾਮਲੇ ‘ਚ ਗਠਿਤ ਸਪੈਸ਼ਲ ਟਾਸਕ ਫੋਰਸ ਦਾ ਨਵੇਂ ਸਿਰਿਓਂ ਗਠਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀ ਸਾਰੀਆਂ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਪੁਲਿਸ ਨੂੰ ਸਿਵਲ ਕੱਪੜਿਆਂ ‘ਚ ਤਾਇਨਾਤ ਕਰਕੇ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਅਤੇ ਡਰੱਗ ਮਾਫੀਆ ਦੀ ਗ੍ਰਿਫ਼ਤਾਰੀ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਪਟਿਆਲਾ ਦੀ ਸਪੈਸ਼ਲ ਅਦਾਲਤ ਵਲੋਂ ਸਤੰਬਰ 2011 ‘ਚ ਸੁਣਾਈ ਗਈ 12 ਸਾਲ ਦੀ ਕਠੋਰ ਕੈਦ ਵਿਰੁੱਧ ਬਲਜਿੰਦਰ ਸਿੰਘ ਅਤੇ ਖ਼ੁਸ਼ੀ ਖ਼ਾਨ ਨਾਮੀ ਦੋ ਵਿਅਕਤੀਆਂ ਦੀ ਸਜ਼ਾ ਵਿਰੁੱਧ ਅਪੀਲ ਨੂੰ ਮਨਜ਼ੂਰ ਕਰਦਿਆਂ ਬੈਂਚ ਨੇ ਕਿਹਾ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ‘ਚ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਦਾ ਖ਼ਾਤਮਾ ਹੋਵੇ। ਪੂਰੀ ਪੁਲਿਸ ਫੋਰਸ ਨੂੰ ਇਸ ਦਿਸ਼ਾ ‘ਚ ਆਪਣੀ ਪੂਰੀ ਤਾਕਤ ਲਾਉਣ ਦੀ ਲੋੜ ਹੈ।
Watch Video
