ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਅਸਲਾ ਰੱਖਣ ਵਾਲਿਆ ਦੀ ਘਾਟ ਨਹੀਂ ਹੈ। ਉੱਥੇ ਹੀ ਪੰਜਾਬ ਵਿੱਚ ਅਸਲਾ ਰੱਖਣ ਦੇ ਸ਼ੌਕੀਨਾਂ ਦੇ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਨਵਾਂ ਅਸਲਾ ਬਣਾਉਣ ਵਾਲਿਆ ਲੋਕਾਂ ਨੂੰ ਛੋਟ ਦਿੱਤੀ ਹੈ।
ਜੀ ਹਾਂ ਪਹਿਲਾ ਅਸਲਾ ਬਣਾਉਣ ਤੇ ਕਰੀਬ 20 ਹਜ਼ਾਰ ਦਾ ਖਰਚਾ ਆਉਂਦਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਅਸਲੇ ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਸ ਖਰਚੇ ਨੂੰ ਘੱਟ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਅਸਲਾ ਬਣਾਉਣ ਤੇ ਵਾਧੂ ਖਰਚਾ ਨਹੀਂ ਦੇਣਾ ਪਵੇਗਾ। ਸਿਰਫ ਆਮ ਦਸਤਾਵੇਜਾ ਨੂੰ ਪੂਰਾ ਕਰਨਾ ਪਵੇਗਾ।

