ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਕਿਸਾਨਾਂ ਦਾ ਕਰਜਾ ਮੁਆਫ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ ਕਿਸਾਨਾ ਦਾ ਖੁਦਕੁਸ਼ੀ ਕਰਨ ਦਾ ਸਿਲਸਿਲਾ ਜਾਰੀ ਹੈ। ਕਰਜ਼ ਤੋਂ ਪਰੇਸ਼ਾਨ ਹੋਕੇ ਪੰਜਾਬ ਦੇ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਕ ਕਿਸਾਨ ਨੇ ਕਰਜ਼ ਦੀ ਮਾਰ ਨਾ ਝੇਲਦੇ ਹੋਏ ਖੁਦਕੁਸੀ ਕਰ ਲਈ ਹੈ। ਦੱਸ ਦਈਏ ਕਿ ਕਿਸਾਨ ਬਲਵਿੰਦਰ ਸਿੰਘ ਤੇ ਕਰੀਬ 5 ਲੱਖ ਦਾ ਕਰਜ ਸੀ ਤੇ ਇਸ ਕਰਜ ਨੂੰ ਚੁਕਾਉਂਣ ਵਿੱਚ ਕਾਫੀ ਅਸਮਰਥ ਸੀ।
ਇਸ ਤੋਂ ਇਲਾਵਾ ਮ੍ਰਿਤਕ ਕਿਸਾਨ 2 ਏਕੜ ਜਮੀਨ ਦਾ ਮਾਲਕ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਲਗਾਤਾਰ ਕਿਸਾਨ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਪਰ ਪੰਜਾਬ ਸਰਕਾਰ ਵੱਲੋਂ ਕਰਜਮੁਆਫੀ ਸਕੀਮ ਦੇ ਲਾਗੂ ਕਰਨ ਤੋਂ ਬਾਅਦ ਵੀ ਇਹ ਸਿਲਸਿਲਾ ਥਮਣ ਦਾ ਨਾਂ ਨਹੀਂ ਲੈ ਰਿਹਾ ਹੈ।


