ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਨੌਜਵਾਨ ਜਿੱਥੇ ਇਕ ਪਾਸੇ ਆਪਣੀ ਜਵਾਨੀ ਨੂੰ ਨਸੇ ਦੇ ਹਵਾਲੇ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਨੌਜਵਾਨ ਵਿਦੇਸ਼ ਦੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਇਸ ਤੇ ਤਰ੍ਹਾਂ ਹੀ ਹੁਸ਼ਿਆਰਪੁਰ ਦੇ ਪਿੰਡ ਰਾਮ ਨਗਰ ਦੀ ਰਹਿਣ ਵਾਲੀ 22 ਸਾਲਾ ਦੀ ਮੁਟਿਆਰ ਨੇ ਵੀ ਵਿਦੇਸ਼ ਦੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਰਵਿੰਦਰਜੀਤ ਕੌਰ ਏਅਰ ਫੋਰਸ ਵਿੱਚ ਅਫ਼ਸਰ ਲੱਗਣ ਵਾਲੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। ਇਸ ਮੁਕਾਮ ਨੂੰ ਹਾਸਿਲ ਕਰਨ ਵਾਲੀ ਉਹ ਮਹਿਲਾ ਸਿੱਖ ਮਹਿਲਾ ਬਣੀ ਹੈ। ਰਵਿੰਦਰਜੀਤ ਕੌਰ ਵੱਲੋਂ ਇਹ ਖਾਸ ਮੁਕਾਸ ਹਾਸਿਲ ਕਰਨ ਤੋਂ ਬਾਅਦ ਪਿੰਡ ਦੇ ਲੋਕ ਮਿਠਾਈਆਂ ਵੰਡ ਰਹੇ ਹਨ ਤੇ ਪਰਿਵਾਰ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।

