ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਵਿੱਚ ਇਕ ਫਰਨੀਚਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਊਦੇ ਨਗਰ ਵਿੱਚ ਸਥਿਤ ਇਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

