ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ੍ਰੀ ਮੁਕਤਸਰ ਸਾਹਿਬ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਵਿਆਹ ਤੋਂ ਪਹਿਲਾ ਹੀ ਲਾੜੀ ਨੂੰ ਅਗਵਾ ਕਰ ਲਿਆ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਦਮ ਫਿਲਮੀ ਤਰੀਕੇ ਨਾਲ ਲਾੜੀ ਨੂੰ ਪਾਰਲਰ ਤੋਂ ਬਾਹਰ ਦੀ ਅਗਵਾ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਪਹਿਲਾ ਲੜਕੀ ਤਿਆਰ ਹੋਣ ਲਈ ਪਾਰਲਰ ਗਈ ਸੀ ਇਸੇ ਦੌਰਾਨ ਕੁਝ ਹਥਿਆਰਬੰਦ ਨੌਜਵਾਨਾਂ ਨੇ ਲਾੜੀ ਨੂੰ ਅਗਵਾ ਕਰ ਲਿਆ। ਦੱਸਣਯੋਗ ਗੱਲ ਹੈ ਕਿ ਇਹ ਇਹ ਸਾਰਾ ਕਾਰਨਾਮਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

