ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਿਆਲਾ ਵਿੱਚ ਯੂਥ ਅਕਾਲੀ ਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਯੂਥ ਅਕਾਲੀ ਦਲ ਵੱਲੋਂ ਇਸ ਦੌਰਾਨ ਕੈਪਟਨ ਦੇ ਸਮਾਰਟ ਫੋਨਾਂ ਦੀ ਦੁਕਾਨ ਲਗਾਈ ਗਈ।
https://www.facebook.com/LivingIndiaNewschannel/videos/820231271645883/
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਨੌਜਵਾਨਾਂ ਨੂੰ ਕੈਪਟਨ ਦੇ ਸਮਾਰਟ ਫੋਨ ਦੇ ਡਮੀ ਵੀ ਵੰਡੇ। ਨਾਲ ਹੀ ਅਕਾਲੀ ਦਲ ਨੇ ਕੈਪਟਨ ਸਰਕਾਰ ਤੇ ਨਿਸ਼ਾਨਾ ਵੀ ਸਾਧਿਆ।
ਦੱਸਣਯੋਗ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸੱਤਾ ਹਾਸਿਲ ਕਰਨ ਤੋਂ ਪਹਿਲਾ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਕੋਲ ਕੈਪਟਨ ਦੇ ਸਮਾਰਟ ਫੋਨ ਨਹੀਂ ਆਏ। ਜਿਸ ਕਾਰਨ ਬਿਕਰਮ ਸਿੰਘ ਮਜੀਠੀਆ ਨੇ ਇਸ ਪ੍ਰਦਰਸ਼ਨ ਰਾਹੀ ਕੈਪਟਨ ਸਰਕਾਰ ਨੂੰ ਘੇਰਿਆ।

