ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰੂਪਨਗਰ ਵਿੱਚ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਪਹਿਲਵਾਨ ਗਰੁੱਪ ਸਰਹਿੰਦ ਦੇ ਤਿੰਨ ਗੈਂਗਸਟਰਾਂ ਨੂੰ ਦਬੋਚਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਤਿੰਨ ਗੈਂਗਸਟਰਾਂ ਦੇ ਨਾਲ ਨਾਲ 4 ਪਿਸਤੌਲਾਂ ਅਤੇ 22 ਜਿੰਦਾ ਕਾਰਤੂਸ ਨੂੰ ਵੀ ਬਰਾਮਦ ਕੀਤਾ ਹੈ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪਹਿਲਵਾਨ ਗੱਰੁਪ ਦੇ ਮੈਂਬਰ ਹਨ ਤੇ ਇਹਨਾਂ ਤੇ ਰੋਪੜ ਖੰਨਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਡਕੈਤੀ ਦੇ 4 ਕੇਸ ਦਰਜ ਹਨ।
ਨਾਲ ਹੀ ਇਹਨਾਂ ਤੇ ਕਈ ਲੁੱਟ ਖੋਹ ਦੇ ਮਾਮਲੇ ਵੀ ਦਰਜ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਗੱਰੁਪ ਦੇ ਬਾਕੀ ਮੈਬਰਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ।


