17 ਫਰਵਰੀ ਨੂੰ ਹੋਵੇਗਾ ਬਲਜਿੰਦਰ ਕੌਰ ਦਾ ਵਿਆਹ, CM ਅਤੇ ਸਾਬਕਾ CM ਨੂੰ ਵੀ ਦਿੱਤਾ ਸੱਦਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- AAP ਵਿਧਾਇਕ ਪ੍ਰੋ. ਬਲਜਿੰਦਰ ਕੌਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹਨ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- AAP ਵਿਧਾਇਕ ਪ੍ਰੋ. ਬਲਜਿੰਦਰ ਕੌਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹਨ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਬਲਜਿੰਦਰ ਕੌਰ ਆਉਣ ਵਾਲੀ 17 ਫਰਵਰੀ ਨੂੰ ਵਿਆਹ ਕਰਵਾ ਸਕਦੇ ਹਨ। ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵਿਆਹ ਦੇ ਸੱਦਾ ਪੱਤਰ 60 ਪਿੰਡਾਂ ਵਿੱਚ ਭੇਜੇ ਜਾਣਗੇ।

MLA baljinder kaur  MLA baljinder kaur

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਲਜਿੰਦਰ ਕੌਰ ਨੇ ਆਪਣੇ ਵਿਆਹ ਦਾ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਦਿੱਤਾ।

MLA baljinder kaur

ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆ ਹਨ। ਦੱਸਣਯੋਗ ਗੱਲ ਹੈ ਕਿ ਆਪ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ 7 ਜਨਵਰੀ ਨੂੰ ਮੰਗਣੀ ਕਰਵਾਈ ਸੀ।

Leave a Reply

Your email address will not be published. Required fields are marked *