ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਗਰੂਰ ਤੋਂ ਸੰਸਦ ਭਗਵੰਤ ਮਾਨ ਨੂੰ ਇਕ ਵਾਰ ਫਿਰ ਤੋਂ ਪੰਜਾਬ ਆਮ ਆਦਮੀ ਪਾਰਟੀ ਦੇ ਝਾੜੂ ਦੀ ਕਮਾਨ ਦੇ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। ਮਨੀਸ਼ ਸਿਸੋਦਿਆ ਨੇ ਕਾਨਫਰੰਸ ਦੌਰਾਨ ਭਗਵੰਤ ਮਾਨ ਦੀ ਪੰਜਾਬ ਪ੍ਰਧਾਨ ਲਈ ਤਾਜਪੋਸ਼ੀ ਕੀਤੀ ਹੈ।
https://www.facebook.com/LivingIndiaNewschannel/videos/361472708020057/
ਇਸ ਦੌਰਾਨ ਭਗਵੰਤ ਮਾਨ ਨੇ ਕੈਪਟਨ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਹੈ। ਕਿਸਾਨਾਂ ਦਾ ਕਰਜਾ ਮੁਆਫ ਕਰਨ ਦੇ ਨਾਂ ਤੇ ਉਹਨਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਹਰ ਵਰਗ ਸੜਕਾਂ ਤੇ ਪੰਜਾਬ ਸਰਕਾਰ ਆਰਾਮ ਨਾਲ ਆਪਣੇ ਘਰ ਹੈ। ਉੱਥੇ ਹੀ ਦੂਜੇ ਪਾਸੇ ਆਪ ਨੂੰ ਲੈਕੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਹਰ ਇਕ ਸਹੂਲਤ ਦਿੱਤੀ ਗਈ ਹੈ। ਭਗਵੰਤ ਮਾਨ ਨੇ ਆਪਣੀ ਗੱਲ ਨੂੰ ਜਾਰੀ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੇ ਰਹਿਣਗੇ।
