ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਕਾਲੀ ਦਲ ਅਤੇ ਬੀਜੇਪੀ ਪਾਰਟੀ ਵਿਚਾਲੀ ਅੱਗ ਸੁਲਗਣ ਲੱਗੀ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਬੀਜੇਪੀ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਕੇਂਦਰ ਦਾ ਗੁਰਦੁਆਰਿਆਂ ਵਿੱਚ ਕੀਤਾ ਜਾਣ ਵਾਲਾ ਦਖਲ ਬੀਜੇਪੀ ਅਤੇ ਅਕਾਲੀ ਦਲ ਵਿਚਾਲੇ ਟਕਰਾਅ ਪੈਦਾ ਕਰ ਸਕਦਾ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਿਆਂ ਵਿੱਚ ਲਗਾਤਾਰ ਅੜਿੱਚਣ ਪੈਦਾ ਕਰਨ ਕਾਰਨ ਸਿੱਖਾਂ ਨੂੰ ਪੂਰੀ ਦੁਨੀਆ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਕਾਰਨ ਉਹਨਾਂ ਨੇ ਬੀਜੇਪੀ ਨੂੰ ਧਮਕੀ ਭਰੇ ਸੁਰਾਂ ਨਾਲ ਕਿਹਾ ਕਿ ਇਸ ਵੱਲ ਜੱਲਦ ਤੋਂ ਜੱਲਦ ਧਿਆਨ ਦਿੱਤਾ ਜਾਵੇ ਨਹੀਂ ਤਾਂ ਇਹ ਮਾਮਲਾ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਟਕਰਾਅ ਪੈਦਾ ਕਰ ਸਕਦਾ ਹੈ।
ਦੱਸਣਯੋਗ ਗੱਲ ਹੈ ਕਿ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਬੀਜੇਪੀ ਲਈ ਨਵਾਂ ਖਤਰਾਂ ਪੈਦਾ ਹੋ ਸਕਦਾ ਹੈ ਇਸ ਤੋਂ ਪਹਿਲਾ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਅਤੇ ਉੱਤਰ ਪ੍ਰਦੇਸ਼ ਵਿੱਚ ਉਪੀ ਰਾਜਭਰ ਦੀ ਪਾਰਟੀ ਨੇ ਵੀ ਆਪਣੇ ਬਗਾਵਤੀ ਸੁਰ ਦਿਖਾਣੇ ਸ਼ੂਰੁ ਕਰ ਦਿੱਤੇ ਹਨ।

