ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਠਾਨਕੋਟ ਵਿੱਚ ਪਿਸਤੌਲ ਦੀ ਨੋਕ ਤੇ ਲੁੱਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੁੱਟ ਦੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਲ਼ਈ ਲੁਟੇਰਿਆ ਨੇ ਦੁਕਾਨਦਾਰ ਨੂੰ ਗੋਲੀ ਵੀ ਮਾਰੀ। ਇਹਨਾਂ ਹੀ ਨਹੀਂ ਲੁਟੇਰੇ ਨਗਦੀ ਨੂੰ ਵੀ ਲੁੱਟ ਕੇ ਫਰਾਰ ਹੋ ਗਏ।
ਦੱਸ ਦਈਏ ਕਿ ਜਖਮੀ ਦੁਕਾਨਦਾਰ ਦੀ ਪਛਾਣ ਰਮੇਸ਼ ਮਹਾਜਨ ਦੇ ਵਜੋਂ ਹੋਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀ ਦੁਕਾਨਦਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।

