ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਪੁਲਵਾਮਾ ਚ ਸੁਰੱਖਿਆ ਬਲਾਂ ਵੱਲੋਂ ਦੋ ਅੱਤਵਾਦੀਆ ਨੂੰ ਢੇਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਨਾਲ ਹੀ ਉਹਨਾਂ ਕੋਲੋ ਹਥਿਆਰ ਵੀ ਬਰਾਮਦ ਕੀਤੇ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਰੁਕ ਰੁਕ ਕੇ ਗੋਲੀਬਾਰੀ ਕਰ ਰਹੇ ਹਨ। ਫਿਲਹਾਲ ਸੁਰੱਖਿਆ ਬਲਾਂ ਦੁਆਰਾ ਅਜੇ ਵੀ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।

