ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਲੰਧਰ ਇੰਡਸਟਰੀ ਇਲਾਕੇ ਵਿੱਚ ਸਥਿਤ ਪਾਰਕ ਵਿੱਚ ਉਸ ਵੇਲੇ ਲੋਕਾਂ ਦੇ ਹੋਸ਼ ਉਡ ਗਏ ਜਦੋ ਉਹਨਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਝੂਲੇ ਨਾਲ ਲਟਕਦੇ ਹੋਏ ਦੇਖਿਆ। ਮਿਲੀ ਜਾਣਕਾਰੀ ਦੇ ਅਨੁਸਾਰ ਸੈਰ ਕਰਨ ਆਏ ਲੋਕਾਂ ਨੇ ਇਕ ਵਿਅਕਤੀ ਦੀ ਲਾਸ਼ ਨੂੰ ਝੂਲੇ ਨਾਲ ਲਟਕਦੇ ਹੋਏ ਦੇਖਿਆ।
ਜਿਸ ਕਾਰਨ ਉਹਨਾਂ ਦੇ ਪੈਰ ਹੇਠਾ ਜਮੀਨ ਖਿਸਕ ਗਈ। ਇਸ ਤੋਂ ਬਾਅਦ ਲੋਕਾਂ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਕਰ ਲਿਆ ਹੈ ਤੇ ਲਾਸ਼ ਦੀ ਪਛਾਣ ਕੀਤੀ ਜਾ ਰਹੀ ਹੈ।ਦੱਸ ਦਈਏ ਕਿ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕੀਤੀ ਸੀ ਫਿਲਹਾਲ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

