ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਖੰਨਾ ਪੁਲਿਸ ਨੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਤਿੰਨ ਲੱਖ 52 ਹਜਾਰ ਰੁਪਏ ਦੀ ਜਾਅਲੀ ਕਰੰਸੀ ਨੂੰ ਦਬੋਚਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਦੋਰਾਹਾ ਤੇ ਨਾਕਾਬੰਦੀ ਕੀਤੀ ਹੋਈ ਸੀ

ਇਸ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਤੇ ਵਾਹਨ ਦੀ ਤਲਾਸ਼ੀ ਕੀਤੀ। ਇਸ ਦੌਰਾਨ ਪੁਲਿਸ ਨੇ ਦੋ ਵਿਦੇਸ਼ੀ ਨਾਗਰਿਕਾਂ ਕੋਲੋ ਭਾਰਤੀ ਨਕਲੀ ਕਰੰਸੀ ਫੜੀ।
ਨਾਲ ਹੀ ਪੁਲਿਸ ਨੇ ਉਹਨਾਂ ਕੋਲੇ ਮਸ਼ੀਨ ਅਤੇ ਕਈ ਹੋਰ ਸਾਮਾਨ ਵੀ ਬਰਾਮਦ ਵੀ ਕੀਤੇ। ਫਿਲਹਾਲ ਪੁਲਿਸ ਨੇ ਉਹਨਾਂ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

