ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਨੌਜਵਾਨ ਪੰਜਾਬ ਅਤੇ ਪਰਿਵਾਰ ਨੂੰ ਛੱਡ ਕੇ ਆਪਣੇ ਸੁਨਹਿਰੇ ਭਵਿੱਧ ਲਈ ਵਿਦੇਸ਼ ਜਾ ਰਹੇ ਹਨ ਪਰ ਪੰਜਾਬ ਤੋਂ ਗਏ ਕੁਝ ਹੀ ਅਜਿਹੇ ਵੀ ਨੌਜਵਾਨ ਨੇ ਜਿਹਨਾਂ ਦੇ ਸੁਪਨੇ ਸਿਰਫ ਸੁਪਨੇ ਹੀ ਰਹਿ ਜਾਂਦੇ ਹਨ। ਨਾਲ ਹੀ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੇ ਨਾਲ ਸੰਬੰਧਿਤ ਵਾਰਦਾਤਾਂ ਵੀ ਵਧਦੀ ਹੀ ਜਾ ਰਹੀਆਂ ਹਨ।
ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਹੋਰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੈਨੇਡਾ ਦੇ ਸਰੀ ਦਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 31 ਸਾਲਾ ਨੌਜਵਾਨ ਦਾ ਕਤਲ ਗੋਲੀ ਮਾਰ ਕੇ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੇ ਨਾਲ ਇਹ ਘਟਨਾ ਪੁਲਿਸ ਸਟੇਸ਼ਨ ਦੇ ਮੁੱਖ ਦਫਤਰ ਤੋਂ ਥੋੜੀ ਹੀ ਦੂਰੀ ਤੇ ਹੋਈ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਸਿੱਖ ਭਾਈਚਾਰਾ ਸਦਮੇ ਵਿੱਚ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

