ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਐਮਜਾਨ ਤੋਂ ਬਾਅਦ Flipkart ਵੱਲੋਂ ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ Flipkart ਨੇ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨੂੰ ਡੋਰਮੈਟ ਤੇ ਲਾਈ ਗਈ ਹੈ।
ਸੋਸ਼ਲ ਮੀਡਿਆ ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਨਾਲ ਹੀ ਇਸ ਮਾਮਲੇ ਦੇ ਕਾਰਨ ਸਿੱਖ ਵਿੱਚ ਬਹੁਤ ਹੀ ਰੋਸ ਪਾਇਆ ਜਾ ਰਿਹਾ ਹੈ। ਨਾਲ ਸਿੱਖਾਂ ਨੇ ਇਸ ਤਸਵੀਰ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਐਮਾਜ਼ੋਨ ਨੇ ਵੀ ਟਾਇਲਟ ਸੀਟ ਤੇ ਸ਼੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਈ ਸੀ।



