ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਦੇ ਕੌਮਾਤਰੀ ਸਰਹੱਦ ਤੋਂ ਘੁਸਪੈਠੀਆ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਰਹੱਦ ਦੇ ਨੇੜਿਏ ਬੀਐਸਐੱਫ ਨੇ ਸਰਹੱਦ ਦੇ ਨੇੜੇ ਇਕ ਵਿਅਕਤੀ ਨੂੰ ਕਾਬੂ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਕਾਬੂ ਕੀਤਾ ਗਿਆ ਵਿਅਕਤੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੈ। ਫਿਲਹਾਲ ਬੀਐੱਸਐੱਫ ਦੇ ਜਵਾਨਾਂ ਨੇ ਇਸਨੂੰ ਫਿਰੋਜਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਨਾਲ ਹੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

