ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਪੁਲਿਸ ਮੁਖੀ ਦੇ ਅਹੁਦੇ ਲਈ ਦਿਨਕਰ ਗੁਪਤਾ ਦੀ ਚੋਣ ਕੀਤੀ ਗਈ ਹੈ। ਦੱਸ ਦਈਏ ਕਿ ਕੇਂਦਰੀ ਲੋਕ ਸੇਵਾ ਕਮਿਸ਼ਨ ਨੇ ਇਨ੍ਹਾਂ ਤਿੰਨਾਂ ਨਾਂ ਯਾਨੀ ਕਿ ਸਾਮੰਤ ਗੋਇਲ, ਮੁਹੰਮਦ ਮੁਸਤਫ਼ਾ ਤੇ ਦਿਨਕਰ ਗੁਪਤਾ ਦੀ ਚੋਣ ਕਰਕੇ ਪੰਜਾਬ ਸਰਕਾਰ ਕੋਲ ਸਿਫਾਰਸ਼ ਭੇਜ ਦਿੱਤੀ ਸੀ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਮੁਖੀ ਦੇ ਅਹੁਦੇ ਲਈ ਦਿਨਕਰ ਗੁਪਤਾ ਦੀ ਚੋਣ ਕੀਤੀ ਹੈ।
ਇਸ ਸੰਬੰਧੀ ਆਖਿਰੀ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ 1987 ਬੈਚ ਦੇ ਦਿਨਕਰ ਗੁਪਤਾ ਪੰਜਾਬ ਇੰਟੈਲੀਜੈਂਸ ਵਿੰਗ ਦੇ ਮੁਖੀ ਹਨ।

