ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ, ਪਿੰਡ ’ਚ ਸ਼ਰੇਆਮ ਵਿਕਦੈ ਨਸ਼ਾ-ਪਰਿਵਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫ਼ਾਜ਼ਿਲਕਾ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋ ਗਈ | ਮ੍ਰਿਤਕ ਦੀ ਪਛਾਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫ਼ਾਜ਼ਿਲਕਾ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋ ਗਈ | ਮ੍ਰਿਤਕ ਦੀ ਪਛਾਣ 28 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ | ਸੁਖਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚੀਆਂ ਦਾ ਬਾਪ ਵੀ ਸੀ | ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਸੁਖਦੇਵ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇੱਥੇ ਸਰ੍ਹੇਆਮ ਨਸ਼ਾ ਵਿਕਦਾ ਹੈ। ਸੌਖਿਆਂ ਨਸ਼ਾ ਮਿਲਣ ‘ਤੇ ਸੁਖਦੇਵ ਨੇ ਟੀਕਾ ਲਾ ਲਿਆ ਤੇ ਉਸਦੀ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਤੇ ਭਰਾ ਸੁਖਪਾਲ ਸਿੰਘ ਨੇ ਦੋਸ਼ ਲਾਏ ਕਿ ਨਸ਼ੇ ਦੀ ਵਿਕਰੀ ਪੁਲਿਸ ਦੀ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ ਪੁਲਿਸ ਨਸ਼ੇ ਦੇ ਸੌਦਾਗਰਾਂ ਤੋਂ ਹਫ਼ਤਾ ਵੀ ਵਸੂਲਦੀ ਹੈ | ਪਿੰਡ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਨੇ ਵੀ ਇਲਜ਼ਾਮ ਲਗਾਇਆ ਕਿ ਸਾਡੇ ਪਿੰਡ ਨਸ਼ੇ ਕਾਰਨ ਕਰੀਬ 10 ਮੌਤਾਂ ਹੋ ਚੁੱਕੀਆਂ ਹਨ ਪਰ ਪੁਲਿਸ ਨੇ ਅੱਜ ਤਕ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ |

Watch Video

Leave a Reply

Your email address will not be published. Required fields are marked *