ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸਦੇ ਚੱਲਦੇ ਹੀ ਅਜਿਹਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਘਾਤਕ ਮੁਕਾਬਲਾ ਹੋਇਆ। ਦੱਸ ਦਈਏ ਕਿ ਜੀਰਕਪੁਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਇਆ।
https://www.facebook.com/LivingIndiaNewschannel/videos/236266620645919/
ਪਰ ਇਸ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਅੰਕਿਤ ਭਾਦੂ ਨਾਂ ਦੇ ਗੈਂਗਸਟਰ ਨੂੰ ਕਾਬੂ ਵਿੱਚ ਸਫਲਤਾ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਕ ਗੈਂਗ ਦੇ ਕੁਝ ਮੈਂਬਰਾਂ ਦਾ ਜੀਰਕਪੁਰ ਦੀ ਪੀਰ ਮੁੱਛਲਾ ਇਲਾਕੇ ਵਿੱਚ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ
ਜਿਸ ਤੋਂ ਬਾਅਦ ਜਦੋ ਪੁਲਿਸ ਨੇ ਇਸ ਜਾਣਕਾਰੀ ਤੋਂ ਬਾਅਦ ਛਾਪੇਮਾਰੀ ਕੀਤੀ ਤਾਂ ਅਪਾਰਮੈਂਟ ਵਿੱਚ ਲੁਕੇ ਗੈਂਗਸਟਰਾਂ ਨੇ ਪੁਲਿਸ ਤੇ ਫਾਈਰਿੰਗ ਕਰ ਦਿੱਤੀ। ਪੁਲਿਸ ਨੇ ਵੀ ਗੈਂਗਸਟਰਾਂ ਦੀ ਗੋਲੀਬਾਰੀ ਦਾ ਜਵਾਬ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਅੰਕਿਤ ਭਾਦੂ ਦਾ ਐਨਕਾਊਂਟਰ ਦਾ ਕਰ ਦਿੱਤਾ। ਜਦਕਿ ਉਸਦੇ ਦੋ ਸਾਥੀਆਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਐਨਕਾਊਂਟਰ ਕੀਤੇ ਗਏ ਗੈਂਗਸਟਰ ਦਾ ਸੰਬੰਧ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਨਾਲ ਸੀ।
ਐਨਕਾਊਂਟਰ ਕੀਤੇ ਗਏ ਗੈਂਗਸਟਰ ਅੰਕਿਤ ਭਾਦੂ ਤੇ 1 ਲੱਖ ਰੁਪਏ ਦਾ ਇਨਾਮ ਵੀ ਸੀ ਇਸਦੀ ਭਾਲ ਕਾਫੀ ਤੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੇ ਦੌਰਾਨ ਦੋ ਬੱਚੇ ਵੀ ਜਖਮੀ ਹੋ ਗਏ ਸਨ। ਜਿਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

