ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਬਾਰਿਸ਼ ਦੇ ਕਾਰਨ ਲੋਕ ਘਰਾਂ ਵਿੱਚ ਲੁਕੇ ਹੋਏ ਸੀ ਤਾਂ ਉੱਥੇ ਹੀ ਦੂਜੇ ਪਾਸੇ ਇਸ ਬਾਰਿਸ਼ ਦਾ ਫਾਇਦਾ ਸ਼ਾਤਿਰ ਚੋਰਾਂ ਨੇ ਉਠਾਇਆ। ਦੱਸ ਦਈਏ ਕਿ ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਛੋਟੀ ਮੰਡੀ ਵਿੱਚ ਵੱਡੇ ਪੱਧਰ ਦੀ ਚੋਰੀ ਚੋਰਾਂ ਵੱਲੋਂ ਕੀਤੀ ਗਈ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਚੋਰਾਂ ਨੇ ਇਲੈਕਟ੍ਰੋਨਿਕ ਸ਼ੋਅ ਰੂਮ ਦਾ ਸ਼ਟਰ ਉਖਾੜ ਕੇ 45 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ 6 LED, 20 ਮਹਿੰਗੇ ਮੋਬਾਈਲ ਫੋਨ, ਦੋ ਵਾਸ਼ਿੰਗ ਮਸ਼ੀਨਾਂ ਤੇ 3 ਲੈਪਟਾਪ ਲੈਕੇ ਫਰਾਰ ਹੋ ਗਏ।
ਇਸ ਮਾਮਲੇ ਦੀ ਸਾਰੀ ਘਟਨਾ ਸ਼ੋਅ ਰੂਮ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜੇ ਵਿੱਚ ਲੈ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।




