ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਨਸੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਤੇ ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਭੈਣਾਂ ਦਾ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ 23 ਸਾਲਾ ਨੌਜਵਾਨ ਨਸ਼ੇ ਦਾ ਆਦੀ ਸੀ। ਉਹ ਇਕ ਨਿਜੀ ਹਸਪਤਾਲ ਵਿੱਚ ਕੰਮ ਕਰਦਾ ਸੀ ਤੇ ਉਹ ਵਿਆਹਿਆ ਹੋਇਆ ਸੀ। ਜਿਸ ਕਾਰਨ ਨਸੇ ਦੀ ਓਵਰਡੋਜ ਦੇ ਕਾਰਨ ਉਸਦੀ ਮੌਤ ਹੋ ਗਈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਕਰ-ਏ-ਖਾਸ ਹੈ ਕਿ ਇਸ ਤਰ੍ਹਾਂ ਦੇ ਕਈ ਮਾਮਲਾ ਸਾਹਮਣੇ ਆਏ ਹਨ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਸਖਤ ਕਾਰਵਾਈ ਨਹੀਂ ਕੀਤੀ ਹੈ। ਜਿਸ ਕਾਰਨ ਨਸ਼ੇ ਦੇ ਕਾਰਨ ਨੋਜਵਾਨਾਂ ਦੀ ਮੌਤ ਹੋ ਰਹੀ ਹੈ।


