ਨਸ਼ੇ ਦੇ ਆਦੀ ਪੁੱਤ ਤੋਂ ਪਰੇਸ਼ਾਨ ਪਿਉ ਨੇ ਉਤਾਰਿਆ ਪੁੱਤ ਨੂੰ ਮੌਤ ਦੇ ਘਾਟ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿਤਾ ਨੇ ਆਪਣੇ ਜਵਾਨ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਉਸਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਟਾਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿਤਾ ਨੇ ਆਪਣੇ ਜਵਾਨ ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਜਿਸ ਕਾਰਨ ਉਸਦੇ ਪਿਤਾ ਨੇ ਪਰੇਸ਼ਾਨ ਹੋਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।

Murder

ਦੱਸਿਆ ਜਾ ਰਿਹਾ ਹੈ ਕਿ ਪਿਤਾ ਨੇ ਪਹਿਲਾ ਆਪਣੇ ਬੇਟੇ ਨੂੰ ਬੂਰੀ ਤਰ੍ਹਾਂ ਕੁ੍ੱਟਿਆ ਉਸ ਤੋਂ ਬਾਅਦ ਜਦੋ ਨੌਜਵਾਨ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਤਾਂ ਪਿਤਾ ਨੇ ਆਪਣੇ ਬੇਟੇ ਦਾ ਗਲਾ ਵੱਢ ਦਿੱਤਾ। ਇਸ ਮਾਮਲੇ ਤੇ ਪੁਲਿਸ ਨੂੰ ਕੋਈ ਸ਼ੱਕ ਨਾ ਹੋਵੇ ਇਸ ਲਈ ਆਰੋਪੀ ਨੇ ਆਪਣੇ ਬੇੇਟੇ ਦੀ ਲਾਸ਼ ਨੂੰ ਗੱਡੀ ਵਿੱਚ ਰੱਖ ਕੇ  ਕਿਤੇ ਛੱਡ  ਆਇਆ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *