ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੰਗਰੂਰ ਜ਼ਿਲ੍ਹੇ ਦੇ ਪਿੰਡ ਬਾਲੀਆਂ ਦੇ ਰਹਿਣ ਵਾਲੇ 67 ਸਾਲਾ ਸ਼ਮਸ਼ੇਰ ਸਿੰਘ ਤੇ ਲੌਂਗੋਵਾਲ ਦੀ 24 ਸਾਲਾ ਨਵਪ੍ਰੀਤ ਕੌਰ ਨੇ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਦੋਹਾਂ ਨੇ ਪਿਛਲੇ ਮਹੀਨੇ ਰੱਖਿਆ ਲਈ ਪੰਜਾਬ ਹਰਿਆਣਾ ਹਾਈਕੋਰਟ ਚ ਅਰਜੀ ਦਾਇਰ ਕੀਤੀ ਸੀ। ਜਿਸ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਲਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਹੁਕਮ ਦਿੰਦੇ ਹੋਏ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਗੱਲ ਹੈ ਕਿ 67 ਸਾਲ ਦੇ ਸ਼ਮਸ਼ੇਰ ਸਿੰਘ ਅਤੇ 24 ਸਾਲ ਦੀ ਨਵਪ੍ਰੀਤ ਕੌਰ ਨੇ ਇਕ ਅਨੋਖਾ ਵਿਆਹ ਕਰਵਾਇਆ ਸੀ ਜਿਸ ਤੋਂ ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋਇਆ ਸੀ। ਇਸ ਵਿਆਹ ਤੋਂ ਬਾਅਦ ਜੋੜੇ ਦਾ ਕਹਿਣਾ ਸੀ ਕਿ ਉਹਨਾਂ ਦੋਹਾਂ ਨੂੰ ਉਹਨਾਂ ਦੇ ਰਿਸ਼ਤੇਦਾਰਾਂ ਤੋ ਧਮਕੀਆਂ ਮਿਲ ਰਹੀਆਂ ਹਨ ਜਿਸ ਕਾਰਨ ਉਹਨਾਂ ਨੂੰ ਸੁਰੱਖਿਆ ਦਿੱਤੀ ਜਾਵੇ। ਜਿਸ ਤੋਂ ਬਾਅਦ ਕੋਰਟ ਨੇ ਇਹ ਹੁਕਮ ਦਿੱਤੇ ਹਨ।

