ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਜਿੱਥੇ ਇਕ ਪਾਸੇ ਪੰਜਾਬ ਦੇ ਨੌਜਵਾਨ ਨਸੇ ਦੇ ਦੈਂਤ ਦੇ ਕਾਰਨ ਮਰ ਰਹੇ ਹਨ ਤਾਂ ਉੱਥੇ ਹੀ ਪੰਜਾਬ ਦੇ ਕਿਸਾਨਾਂ ਦਾ ਬੂਰਾ ਹਾਲ ਹੈ। ਪੰਜਾਬ ਦੇ ਕਿਸਾਨ ਕਰਜ ਤੋਂ ਪਰੇਸ਼ਾਨ ਹੋਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਪਰ ਪੰਜਾਬ ਸਰਕਾਰ ਇਸ ਮਾਮਲੇ ਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ।
ਜਿੱਥੇ ਦੇ ਪਿੰਡ ਵਾਂਦਰ ਜਟਾਣਾ ਦੇ ਕਿਸਾਨ ਨੇ ਕਰਜ ਦੀ ਮਾਰ ਨਾ ਝੇਲਦੇ ਹੋਏ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸੁਖਦੇਵ ਸਿੰਘ ਤੇ ਕਰੀਬ 7 ਲੱਖ ਦਾ ਕਰਜ ਸੀ ਜੋ 2 ਏਕੜ ਦ ਜਮੀਨ ਹੋਣ ਕਾਰਨ ਚੁਕਾਇਆ ਨਹੀਂ ਜਾ ਰਿਹਾ ਸੀ। ਕਿਸਾਨ ਵੱਲੋਂ ਇਸ ਕਰਜ ਨੂੰ ਦੇ ਨਾ ਸਕਣ ਦੇ ਕਾਰਨ ਕਿਸਾਨ ਨੇ ਖੁਦ ਨੂੰ ਅੱਗ ਲਾ ਦਿੱਤੀ। ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਕਿਸਾਨ ਦਾ ਪੁੱਤਰ ਵਿਦੇਸ਼ ਗਿਆ ਹੋਇਆ ਹੈ ਪਰ ਉਹ ਵਿਦੇਸ਼ ਵਿੱਚ ਪੱਕਾ ਨਹੀਂ ਹੋ ਪਾਇਆ ਹੈ ਜਿਸ ਕਾਰਨ ਕਿਸਾਨ ਆਪਣੇ ਪੁੱਤ ਨੂੰ ਵੀ ਲੈਕੇ ਕਾਫੀ ਪਰੇਸ਼ਾਨ ਰਹਿੰਦਾ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

