ਨੋਜਵਾਨਾਂ ਨੂੰ ਪੰਜਾਬ ਸਰਕਾਰ ਨੇ ਸਮਾਰਟ ਫੋਨ ਤੇ ਨੌਕਰੀ ਦੇ ਨਾਂ ਕੀਤਾ ਗੁੰਮਰਾਹ- ਮਜੀਠੀਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੋਰਾਇਆ ਰੈਲੀ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਦਸ ਦਈਏ ਕਿ ਅਕਾਲੀ ਦਲ ਯੂਥ ਵਿੰਗ ਵੱਲੋਂ ਗੋਰਾਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੋਰਾਇਆ ਰੈਲੀ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ। ਦਸ ਦਈਏ ਕਿ ਅਕਾਲੀ ਦਲ ਯੂਥ ਵਿੰਗ ਵੱਲੋਂ ਗੋਰਾਇਆ ਰੈਲੀ ਕੀਤੀ ਗਈ। ਇਸ ਦੌਰਾਨ ਬਿਕਰਮ ਮਜੀਠੀਆ ਨੇ ਨੌਜਵਾਨਾਂ ਨੂੰ ਸੰਬੰਧੋਨ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾ ਨੂੰ ਘਰ ਘਰ ਨੌਕਰੀ ਦੇਣ ਦੇ ਨਾਂ ਤੇ ਉਹਨਾਂ ਨੂੰ ਗੁੰਮਰਾਹ ਕੀਤਾ ਹੈ। ਇਹਨਾਂ ਹੀ ਨਹੀਂ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਬੇਰੁਜਗਾਰੀ ਭੱਤਾ ਦੇਣਾ ਵੀ ਭੁੱਲ ਗਈ ਹੈ।

bikram singh majithia

ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਵੀ ਕੀਤਾ ਸੀ ਪਰ ਸਰਕਾਰ ਨੇ ਨੌਜਵਾਨਾਂ ਨੂੰ ਫੋਨ ਵੀ ਨਹੀਂ ਦਿੱਤਾ। ਨੌਜਵਾਨਾਂ ਦੇ ਨਾਲ ਨਾਲ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਵੀ ਬੂਰਾ ਹਾਲ ਕੀਤਾ ਹੋਇਆ ਹੈ। ਪੰਜਾਬ ਦੇ ਕਈ ਕਿਸਾਨ ਕਰਜ ਮੁਆਫੀ ਸਕੀਮ ਤੋਂ ਵਾਂਝੇ ਹਨ। ਦੱਸਣਯੋਗ ਗੱਲ ਹੈ ਕਿ ਯੂਥ ਅਕਾਲੀ ਦਲ ਵਿੰਗ ਵੱਲੋਂ ਗੋਰਾਇਆ ਦੇ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ ਸੀ।

Leave a Reply

Your email address will not be published. Required fields are marked *