ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਰਨਤਾਰਨ ਦੇ ਪਿੰਡ ਠੋਠੀ ਖਾਰਾ ਦੇ ਨੇੜੇ ਇਕ ਨੋਜਵਾਨ ਦੀ ਲਾਸ਼ ਬਰਾਮਦ ਹੋ ਜਾਣ ਕਾਰਨ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਲੋਕਾਂ ਨੇ ਸੜਕ ਦੇ ਕੋਲ ਬਣੇ ਇਕ ਗੰਦੇ ਨਾਲੇ ਚ ਇਕ ਨੌਜਵਾਨ ਦੀ ਲਾਸ਼ ਦੇਖੀ।
ਇਸ ਤੋਂ ਬਾਅਦ ਇਸ ਦੀ ਜਾਣਕਾਰੀ ਉਹਨਾਂ ਨੇ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੇ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

