ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਕਿਸਾਨ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਰਹੇ ਹਨ। ਜਿਸ ਕਾਰਨ ਪੰਜਾਬ ਸਰਕਾਰ ਦੀ ਕਰਜ ਮੁਆਫੀ ਸਕੀਮ ਹਵਾ ਵਿੱਚ ਲਹਿਰਾਉਂਦੀ ਹੋਈ ਨਜਰ ਆ ਰਹੀ ਹੈ। ਪੰਜਾਬ ਵਿੱਚ ਕਿਸਾਨਾਂ ਦੀ ਖੁਦਕੁਸ਼ੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਿਰੋਜਪੁਰ ਦੇ ਪਿੰਡ ਮਹਿਮਾ ਚ ਕਿਸਾਨ ਨੇ ਕਰਜ ਤੋਂ ਪਰੇਸ਼ਾਨ ਹੋਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ ਕਰੀਬ 20 ਲੱਖ ਰੁਪਏ ਦਾ ਕਰਜਾ ਸੀ ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦੇ ਉਸਨੇ ਜਹਿਰੀਲੀ ਦਵਾਈ ਪੀਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਖੁਦਕੁਸ਼ੀ ਕਰਨ ਦੇ ਪਿੱਛੇ ਪੰਜਾਬ ਸਰਕਾਰ ਤੇ ਇਹ ਸਵਾਲ ਉੱਠਦਾ ਹੈ ਕਿ ਕਰਜ ਮੁਆਫੀ ਸਕੀਮ ਦੇ ਤੀਜੇ ਗੇੜ ਹੋਣ ਦੇ ਬਾਵਜੁਦ ਵੀ ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੂੰ ਚਾਹਿਦਾ ਹੈ ਕਿ ਉਹ ਪੰਜਾਬ ਦੇ ਕਿਸਾਨਾ ਲਈ ਅਹਿਮ ਕਦਮ ਚੁੱਕਣ।

