ਪੰਜਾਬ ਰਾਜ ਭਵਨ ‘ਚ ਟਮਾਟਰਾਂ ਦੀ ਵਰਤੋਂ ‘ਤੇ ਪਾਬੰਦੀ, ਰਾਜਪਾਲ ਪੁਰੋਹਿਤ ਨੇ ਦਿੱਤੇ ਹੁਕਮ

Punjab Raj Bhawan:  ਪੰਜਾਬ ‘ਚ ਟਮਾਟਰ ਦੀ ਕਮੀ ਅਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ ‘ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ।…

Punjab Raj Bhawan:  ਪੰਜਾਬ ‘ਚ ਟਮਾਟਰ ਦੀ ਕਮੀ ਅਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ ‘ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਟਮਾਟਰਾ ਦੀ ਵਧਦੀਆ ਕੀਮਤਾਂ ਨੂੰ ਲੈ ਕੇ ਫੈਸਲਾ ਲਿਆ ਹੈ।

ਪੰਜਾਬ ਵਿੱਚ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦਿਆਂ ਅਤੇ ਇਕਜੁੱਟਤਾ ਦਿਖਾਉਂਦੇ ਹੋਏ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਰਾਜ ਭਵਨ ‘ਚ ਟਮਾਟਰਾਂ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕ ਟਮਾਟਰ ਦੀਆਂ ਕੀਮਤਾਂ ‘ਚ ਵਾਧੇ ਕਾਰਨ ਕਾਫੀ ਪ੍ਰੇਸ਼ਾਨ ਹਨ। ਇਸ ਦੇ ਮੁੱਖ ਕਾਰਨ ਬੇਮੌਸਮੀ ਮੀਂਹ, ਹੜ੍ਹ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਵਿੱਚ ਵਿਘਨ ਹਨ। ਇਸ ਕਾਰਨ ਮੰਡੀ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਅਸਥਿਰਤਾ ਪੈਦਾ ਹੋ ਗਈ ਹੈ। ਇਸ ਕਾਰਨ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਇਸ ਚੁਣੌਤੀਪੂਰਨ ਸਮੇਂ ‘ਚ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਪਾਬੰਦੀ ਲਗਾ ਕੇ ਜ਼ਰੂਰੀ ਵਸਤੂਆਂ ਦੀ ਵਰਤੋਂ ਜ਼ਿੰਮੇਵਾਰੀ ਨਾਲ ਦਿਖਾਈ ਹੈ।

ਰਾਜਪਾਲ ਬੀਐੱਲ ਪੁਰੋਹਿਤ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣ ਜਾਂ ਘਟਾਉਣ ਨਾਲ ਉਸ ਦੀ ਕੀਮਤ ‘ਤੇ ਅਸਰ ਪੈਂਦਾ ਹੈ। ਮੰਗ ਘੱਟ ਹੋਣ ‘ਤੇ ਇਸ ਦੀ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਆਪਣੇ ਘਰਾਂ ਵਿੱਚ ਟਮਾਟਰਾਂ ਦੇ ਹੋਰ ਬਦਲਾਂ ਦੀ ਵਰਤੋਂ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨਗੇ।

Leave a Reply

Your email address will not be published. Required fields are marked *