ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦਿੱਲੀ ਦੇ ਕਰੋਲਬਾਗ ਚ ਸਥਿਤ ਇਕ ਹੋਟਲ ਅਰਪਿਤ ਪੈਲੇਸ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਇਸ ਅੱਗ ਦੇ ਕਾਰਨ ਕਰੀਬ 9 ਲੋਕਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਹੋਟਲ ਦੀ ਉਪਰੀ ਮੰਜਲ ਵਿੱਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਹੋਟਲ ਵਿੱਚ ਭਿਆਨਕ ਅੱਗ ਲੱਗੀ ਸੀ ਉਸ ਦੌਰਾਨ ਲੋਕ ਕਮਰੇ ਵਿੱਚ ਸੁੱਤੇ ਪਏ ਸੀ। ਹੋਟਲ ਵਿੱਚ ਕਰੀਬ 40 ਕਮਰੇ ਹਨ। ਫਿਲਹਾਲ ਇਸ ਭਿਆਨਕ ਅੱਗ ਦੇ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ।
ਸੂਤਰਾਂ ਤੋ ਪਤਾ ਚੱਲਿਆ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆ ਨੇ ਅੱਗ ਨੂੰ ਪਾਉਣ ਤੇ ਕੋਸ਼ਿਸ਼ ਕਰ ਰਹੇ ਹਨ। ਨਾਲ ਹੀ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।



