Punjab Weather Update: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ ਪਰ ਪੰਜਾਬ ਦੇ ਕੁਝ ਜ਼ਿਲਿ੍ਆ ਵਿੱਚ ਭਾਰੀ ਮੀਹ ਪਿਆ, ਜਿਸ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ।ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਪੰਜਾਬ ਵਿੱਚ ਟੁੱਟੇ ਧੁੱਸੀ ਬੰਨ੍ਹ ਦੀ ਮੁੜ ਉਸਾਰੀ ਦਾ ਚੱਲ ਰਿਹਾ ਕੰਮ ਵੀ ਮੀਂਹ ਕਾਰਨ ਪ੍ਰਭਾਵਿਤ ਹੋ ਸਕਦਾ ਹੈ।
ਪੱਛਮੀ ਮਾਲਵੇ ਨੂੰ ਛੱਡ ਕੇ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਭਲਕੇ ਯਾਨੀ ਵੀਰਵਾਰ ਨੂੰ ਵੀ ਪੱਛਮੀ ਮਾਲਵਾ ਖੇਤਰ ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਆਉਂਦੇ ਹਨ, ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਭਾਰੀ ਮੀਂਹ ਪਵੇਗਾ। ਪੱਛਮੀ ਮਾਲਵਾ ਨੂੰ ਛੱਡ ਕੇ ਮੌਸਮ ਵਿਭਾਗ। ਪੰਜਾਬ ‘ਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਭਾਖੜਾ ਦੇ ਪਾਣੀ ਦਾ ਪੱਧਰ 1663 ਫੁੱਟ ਤੱਕ
ਭਾਖੜਾ ਡੈਮ ਦੇ ਪਾਣੀ ਦਾ ਪੱਧਰ 1663 ਫੁੱਟ ਤੱਕ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਹੁਣ ਖ਼ਤਰੇ ਦੇ ਨਿਸ਼ਾਨ ਤੋਂ 17 ਫੁੱਟ ਹੇਠਾਂ ਹੈ। ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 50024 ਕਿਊਸਿਕ ਦਰਜ ਕੀਤੀ ਗਈ ਹੈ ਜਦਕਿ ਭਾਖੜਾ ਡੈਮ ਵਿੱਚੋਂ ਟਰਬਾਈਨਾਂ ਰਾਹੀਂ ਸਿਰਫ਼ 41858 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।



