ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਯੂਨੀਵਰਸਿਟੀ ਬਣਾਉਣ ਦੇ ਕੀਤੇ ਐਲਾਨ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ ਹੈ |
ਇਸ ‘ਤੇ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਕਦਮ ਦਾ ਸਵਾਗਤ ਕਰਦੇ ਹਨ ਤੇ ਕਰਤਾਰਪੁਰ ਰਸਤੇ ਉੱਤੇ ਰਾਜਨੀਤੀ ਨਹੀਂ ਕਰਣੀ ਚਾਹੀਦੀ ਹੈ ।

