ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਠਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਫੌਜੀ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ ਫੌਜੀ ਜਵਾਨ ਨੇ ਆਪਣੀ ਹੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ ਜੋ ਕੁਝ ਦਿਨ ਪਹਿਲਾਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ‘ਤੇ ਗਿਆ ਸੀ। ਦਸ ਦਈਏ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਫੌਜੀ ਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

