ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਰੀਦਕੋਟ ਦੇ ਪਿੰਡ ਦਬੜੀਖ਼ਾਨਾ ਦਿਲ ਦਹਿਲਾ ਦੇਣ ਵਾਲਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਕ ਪਿਓ ਨੇ ਆਪਣੇ ਹੀ ਪੁੱਤ ਦਾ ਕਤਲ ਕਰਕੇ ਉਸਦੇ ਟੋਟੇ ਟੋਟੇ ਕਰਕੇ ਸੁੱਟ ਦਿੱਤਾ। ਇਸ ਤਰ੍ਹਾਂ ਦੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿਓ ਪੁੱਤ ਦੇ ਖੂਨੀ ਰਿਸ਼ਤੇ ਨੂੰ ਝਿਜੋੜ ਕੇ ਰੱਖ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿਓ ਨੇ ਆਪਣੇ ਹੀ ਪੁੱਤ ਨੂੰ ਜਾਨੋ ਮਾਰ ਦਿੱਤਾ ਇਸ ਤੋਂ ਬਾਅਦ ਵੀ ਪਿਓ ਦਾ ਦਿਲ ਨਾ ਕੰਬਇਆ ਤੇ ਉਸਨੇ ਆਪਣੇ ਪੁੱਤ ਦੇ ਟੋਟੇ ਟੋਟੇ ਕਰਕੇ ਛੱਪੜ ਵਿੱਚ ਸੁੱਟ ਦਿੱਤਾ।
ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪਿਓ ਦੇ ਆਪਣੀ ਨੁੰਹ ਦੇ ਨਾਲ ਕਥਿਤ ਨਾਜਾਇਜ਼ ਸੰਬੰਧ ਸੀ ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਤੇ ਕਾਰਵਾਈ ਕੀਤੀ ਜਾ ਰਹੀ ਹੈ।


