ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਲਗਾਤਾਰ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਜਾਰੀ ਹੈ। ਜਿਸ ਕਾਰਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤਾ ਗਿਆ ਕਰਜ਼ ਮੁਆਫੀ ਸਕੀਮ ਨਾਂ ਦੀ ਹੀ ਰਹਿ ਗਈ ਹੈ। ਕਿਉਂਕਿ ਕਰਜ ਮੁਆਫੀ ਸਕੀਮ ਦੇ ਲਾਗੂ ਹੋ ਜਾਣ ਤੋਂ ਬਾਅਦ ਵੀ ਕਿਸਾਨ ਲਗਾਤਾਰ ਖੁਦਕੁਸ਼ੀ ਕਰ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਚੀਮਾ ਵਿੱਚ ਕਰਜ ਤੋਂ ਪਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕਰ ਲਈ ਜਿਸ ਕਾਰਨ ਪੰਜਾਬ ਸਰਕਾਰ ਦੀ ਕਰਜ ਮੁਆਫੀ ਸਕੀਮ ਤੇ ਲਾਹਣਤਾ ਹੀ ਪੈ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਜੋਗਿੰਦਰ ਸਿੰਘ ਤੇ ਕਰੀਬ 6 ਲੱਖ ਰੁਪਏ ਦਾ ਕਰਜਾ ਸੀ ਜਿਸ ਕਾਰਨ ਉਹ ਇਸ ਨੂੰ ਚੁੱਕਾ ਨਹੀਂ ਪਾ ਰਿਹਾ ਸੀ
ਜਿਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ। ਇਸ ਤੋਂ ਇਲਾਵਾ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਕੋਲ ਸਿਰਫ 2 ਏਕੜ ਜਮੀਨ ਸੀ ਜਿਸ ਕਾਰਨ ਉਸਦਾ ਗੁਜਾਰਾ ਬਹੁਤ ਹੀ ਮੁਸ਼ਕਿਲ ਨਾਲ ਚੱਲਦਾ ਸੀ। ਇਸੇ ਪਰੇਸ਼ਾਨੀ ਦੇ ਕਾਰਨ ਉਸਨੇ ਆਪਣੀ ਜੀਵਨਲੀਲਾ ਸਾਮਪਤ ਕਰ ਲਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


