ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮੁਹਾਲੀ ਦੀ ਸੀਬੀਆਈ ਅਦਾਲਤ ਨੇ ਭੋਲਾ ਡਰੱਗ ਮਾਮਲੇ ਤੇ ਜਗਦੀਸ਼ ਭੋਲਾ ਨੂੰ ਦੋਸ਼ੀ ਕਰਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਹਾਲੀ ਦੀ ਸੀਬੀਆਈ ਦੀ ਅਦਾਲਤ ਨੇ ਜਗਦੀਸ਼ ਭੋਲਾ ਨੂੰ ਤਿੰਨ ਕੇਸਾਂ ਵਿੱਚ ਦੋਸ਼ੀ ਕਰਾਰ ਕੀਤਾ ਗਿਆ ਹੈ।
ਇਸਦੇ ਨਾਲ ਹੀ ਕੁਲਵਿੰਦਰ ਰੋਕੀ ਅਨੂਪ ਕਾਹਲੋਂ, ਦਵਿੰਦਰ ਹੈਪੀ, ਬਸਾਵਾ ਸਿੰਘ, ਗੁਰਜੀਤ ਗਾਬਾ, ਸੁਖਜੀਤ ਸਿੰਘ, ਰਾਕੇਸ਼, ਸਚਿਨ ਸਰਦਾਨਾ, ਦੇਵਿੰਦਰ ਬਹਿਲ ਅਤੇ ਦਵਿੰਦਰ ਕਾਂਤ ਸ਼ਰਮਾ ਨੂੰ ਵੀ ਦੋਸ਼ੀ ਕਰਾਰ ਦਿੱਤਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਬਿੱਟੂ ਔਲਖ ਅਤੇ ਪਰਮਜੀਤ ਚਹਿਲ ਨੂੰ ਬਰੀ ਕਰ ਦਿੱਤਾ ਗਿਆ ਹੈ।

