ਪੁਲਵਾਮਾ ਅੱਤਵਾਦੀ ਹਮਲਾ: ਬੱਦੀ ਤੋਂ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਕੀਤਾ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬੱਦੀ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਦੀ ਵਿੱਚ ਗ੍ਰਿਫਤਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬੱਦੀ ਪੁਲਿਸ ਨੇ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੱਦੀ ਵਿੱਚ ਗ੍ਰਿਫਤਾਰ ਕੀਤੇ ਗਏ ਕਸ਼ਮੀਰੀ ਵਿਦਿਆਰਥੀ ਦੇ ਤਾਰ ਪੁਲਵਾਮਾ ਵਿੱਚ ਹੋਏ ਆਤਮਘਾਤੀ ਹਮਲੇ ਦੇ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।

youth

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤਾ ਕਸ਼ਮੀਰੀ  ਨੌਜਵਾਨ ਇਕ ਨਿੱਜੀ ਯੂਨਿਵਰਸਿਟੀ ਵਿੱਚ ਪੜ੍ਹਦਾ ਹੈ ਤੇ ਇਸਦੇ ਖਿਲਾਫ ਸੋਸ਼ਲ ਮੀਡਿਆ ਤੇ ਦੇਸ਼ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਣ ਬਾਰੇ ਵੀ ਕਿਹਾ ਜਾ ਰਿਹਾ ਹੈ।

youth

ਸੂਤਰਾਂ ਤੋ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਪਹਿਲਾ ਪੁਲਵਾਮਾ ਵਿੱਚ ਹੋਣ ਵਾਲੇ ਹਮਲੇ ਦੀ ਜਾਣਕਾਰੀ ਸੀ। ਫਿਲਹਾਲ ਹਿਰਾਸਤ ਵਿੱਚ ਗਏ ਨੌਜਵਾਨ ਦੇ ਖਿਲਾਫ 153 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *