ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜਸਥਾਨ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਤਾਪਗੜ੍ਹ ਜੈਪੁਰ ਹਾਈਵੇ ਚ ਦੇਰ ਰਾਤ ਇਹ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਇਹਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ ਮੌਕੇ ਤੇ ਹੀ 13 ਲੋਕਾਂ ਦੀ ਮੌਤ ਹੋ ਗਈ
ਜਦਕਿ 2 ਦਰਜਨ ਤੋਂ ਵੀ ਵਧ ਲੋਕ ਇਸ ਹਾਦਸੇ ਦੇ ਕਾਰਨ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਵਿਆਹ ਵਿੱਚ ਸ਼ਾਮਿਲ ਹੋਣ ਲਈ ਆਏ ਸੀ ਪਰ ਉਹਨਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ।
ਫਿਲਹਾਲ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


