ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੁਲਵਾਮਾ ਹਮਲੇ ਤੋਂ ਬਾਅਦ ਕਸਮੀਰੀ ਵਿਦਿਆਰਥੀਆਂ ਤੇ ਨਜਰ ਰੱਖੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਸੇ ਦੇ ਚੱਲਦੇ ਪੰਚਕੂਲਾ ਦੇ ਇਕ ਕਾਲਜ ਤੋਂ ਕਸ਼ਮੀਰੀ ਵਿਦਿਆਰਥੀ ਨੂੰ ਸਸਪੇਂਡ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਸਸਪੇਂਡ ਕੀਤੇ ਗਏ ਵਿਦਿਆਰਥੀ ਨੇ ਜੈਸ਼-ਏ-ਮੁਹੰਮਦ ਦਾ ਸਮਰਥਨ ਵਿੱਚ ਸੋਸ਼ਲ ਮੀਡਿਆ ਤੇ ਇਕ ਪੋਸਟ ਕੀਤਾ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਕਸ਼ਮੀਰੀ ਵਿਦਿਆਰਥੀ ਕੁਪਵਾੜਾ ਦਾ ਰਹਿਣ ਵਾਲਾ ਹੈ ਤੇ ਉਹ ਛੁੱਟੀਆਂ ਤੋ ਬਾਅਦ ਆਪਣੇ ਘਰ ਨਹੀਂ ਗਿਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



