ਉਤਰਾਖੰਡ ਦੀ ਯੂਨੀਵਰਸਿਟੀ ਨੇ ਇਸ ਕਾਰਨ ਤੋਂ 7 ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਇਕ ਪਾਸੇ ਜਿੱਥੇ ਪੁਲਵਾਮਾ ਹਮਲੇ ਦੇ ਕਾਰਨ ਭਾਰਤ ਵਿੱਚ ਬਦਲੇ ਦੀ ਭਾਵਨਾ ਵਧ ਰਹੀ ਹੈ ਤੇ ਉੱਥੇ ਹੀ ਦੂਜੇ ਪਾਸੇ ਦੇਸ਼ ਭਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਇਕ ਪਾਸੇ ਜਿੱਥੇ ਪੁਲਵਾਮਾ ਹਮਲੇ ਦੇ ਕਾਰਨ ਭਾਰਤ ਵਿੱਚ ਬਦਲੇ ਦੀ ਭਾਵਨਾ ਵਧ ਰਹੀ ਹੈ ਤੇ ਉੱਥੇ ਹੀ ਦੂਜੇ ਪਾਸੇ ਦੇਸ਼ ਭਰ ਵਿੱਚ ਅੱਲਗ ਅੱਲਗ ਥਾਵਾਂ ਤੇ ਭਾਰਤ ਵਿਰੋਧੀ ਨਾਅਰੇਬਾਜੀ ਅਤੇ ਸੋਸ਼ਲ ਮੀਡਿਆ ਪੋਸਟ  ਤੇ ਕਾਰਵਾਈ ਕੀਤੀ ਜਾ ਰਹੀ ਹੈ।
protest

ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ।  ਉਤਰਾਖੰਡ ਦੇ ਰੁੜਕੀ  ਦੇ ਇਕ ਨਿਜੀ ਯੂਨੀਵਰਸਿਟੀ ਵੱਲੋਂ 7 ਕਸ਼ਮੀਰੀ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿਤੇ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ  ਇਹਨਾਂ ਵਿਦਿਆਰਥੀਆਂ ਦੁਆਰਾ ਸੋਸ਼ਲ ਮੀਡੀਆਂ ਤੇ ਕਥਿਤ ਤੌਰ ਤੇ ਰਾਸ਼ਟਰ ਵਿਰੋਧੀ ਪੋਸਟ ਪਾਉਣ ਦੇ ਕਾਰਨ ਦੇ ਚੱਲਦੇ ਹੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ।

protest

ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਇਹਨਾਂ ਕਸ਼ਮੀਰੀ ਵਿਦਿਆਰਥੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈਕੇ 450 ਦੇ ਕਰੀਬ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਉਹਨਾਂ ਨੇ ਕਿਹਾ ਜੇਕਰ ਕਸ਼ਮੀਰੀ ਵਿਦਿਆਰਥੀਆਂ ਦੇ ਖਿਲਾਫ ਕਾਰਵਾਈ ਨਾ ਕੀਤੀ ਗਈ ਤਾੰ ਉਹ ਯੂਨੀਵਰਸਿਟੀ ਨੂੰ ਛੱਡ ਕੇ ਚਲੇ ਜਾਣਗੇ। ਫਿਲਹਾਲ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *