ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਝਾਰਖੰਡ ਦੇ ਗੁਮਲਾ ਇਲਾਕੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਦੋ ਨਕਸਲੀਆਂ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਨੇ ਘਟਨਾ ਵਾਲੀ ਸਥਾਨ ਤੇ AK-47 ਬੰਦੂਕਾਂ ਵੀ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਰੁੱਕ ਰੁੱਕ ਕੇ ਫਾਇਰਿੰਗ ਹੋ ਰਹੀ ਹੈ। ਫਿਲਹਾਲ ਸੁਰੱਖਿਆਂ ਬਲਾਂ ਵੱਲੋਂ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

