ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਤੇ ਕੀਤੇ ਭਾਰਤ ਵੱਲੋਂ ਹਵਾਈ ਹਮਲੇ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਆਦਮਪੁਰ ਏਅਰਪੋਰਟ, ਪਠਾਨਕੋਟ ਏਅਰਬੇਸ ਅਤੇ ਹਲਵਾਰਾ ਏਅਰਪੋਰਟ ਤੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸੂਤਰਾਂ ਤੋ ਇਹ ਵੀ ਪਤਾ ਚੱਲਿਆ ਹੈ ਕਿ ਭਾਰਤੀ ਲੜਾਕੂ ਜਹਾਜਾਂ ਨੇ ਆਦਮਪੁਰ ਤੋਂ ਉਡਾਣ ਭਰੀ ਸੀ
ਜਿਸ ਕਾਰਨ ਉਸ ਇਲਾਕੇ ਤੇ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਕਰ-ਏ-ਖਾਸ ਹੈ ਕਿ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਵਧਦਾ ਹੀ ਜਾ ਰਿਹਾ ਹੈ। ਭਾਰਤ ਦੇ ਲੋਕ ਵੀ ਪੁਲਵਾਮਾ ਹਮਲੇ ਦੇ ਵਿੱਚ ਸ਼ਹੀਦ ਹੋਏ 40 ਜਵਾਨਾਂ ਦੀ ਸ਼ਹਾਦਤ ਦਾ ਬਦਲਾ ਲੈਣ ਦੀ ਲਗਾਤਾਰ ਮੰਗ ਉਠ ਰਹੀ ਸੀ। ਇਸਦੇ ਚੱਲਦੇ ਭਾਰਤ ਦੇ ਲੜਾਕੂ ਜਹਾਜਾਂ ਨੇ ਸਵੇਰੇ 3.30 ਵਜੇ ਪੀਓਕੇ ਵਿੱਚ ਦਾਖਿਲ ਹੋਕੇ ਹਮਲਾ ਕੀਤਾ। ਇਸ ਹਮਲੇ ਦੇ ਕਾਰਨ 300 ਦੇ ਕਰੀਬ ਅੱਤਵਾਦੀ ਮਾਰੇ ਗਏ।

