ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵੱਲੋਂ ਕੀਤੀ ਗਈ ਏਅਰ ਸਟ੍ਰਾਇਕ ਤੋਂ ਬਾਅਦ ਪਾਕਿਸਤਾਨ ਬਹੁਤ ਹੀ ਜਿਆਦਾ ਬੋਖਲਾ ਗਿਆ ਹੈ। ਦਸ ਦਈਏ ਕਿ ਭਾਰਤ ਵੱਲੋਂ ਕੀਤੀ ਗਈ ਬੀਤੇ ਦਿਨ ਦੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਲਗਾਤਾਰ ਫਾਇਰਿੰਗ ਕਰ ਰਿਹਾ ਸੀ।
ਜਿਸ ਕਾਰਨ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਤਣਾਅ ਕਰਕੇ 5 ਕਿਲੋਮੀਟਰ ਦੇ ਦਾਇਰੇ ਤੱਕ ਆਉਣ ਵਾਲੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੌਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਤੇ 7 ਜਵਾਨ ਜਖਮੀ ਹੋ ਗਏ ਹਨ।

