ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ਅਤੇ ਭਾਰਤ ਵਿੱਚ ਤਣਾਅ ਵਧਦਾ ਹੀ ਜਾ ਰਿਹਾ ਹੈ ਪਰ ਇਸਦਾ ਅਸਰ ਕਰਤਾਰਪੁਰ ਕੋਰੀਡੋਰ ਤੇ ਪੈਂਦਾ ਹੋਇਆ ਨਜਰ ਨਹੀਂ ਆ ਰਿਹਾ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਸਰਹੱਦ ਤੇ ਦੋਵੇ ਪਾਸੇ ਕੰਮ ਲਗਾਤਾਰ ਜਾਰੀ ਹੈ।
ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਤੇ ਇਸ ਤਣਾਅ ਦਾ ਅਸਰ ਨਹੀਂ ਦਿਖ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੋਵੇ ਥਾਂਵਾਂ ਦੇ ਕੰਮ ਜਾਰੀ ਹੈ ਤੇ ਉੱਥੇ ਮੌਜੂਦ ਪਾਕਿਸਤਾਨੀ ਸੇਨਾ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੰਮ ਰੋਕਣ ਦੇ ਆਦੇਸ਼ ਨਹੀਂ ਮਿਲੇ ਹਨ ਜਿਸ ਕਾਰਨ ਇਥੇ ਕੰਮ ਲਗਾਤਾਰ ਜਾਰੀ ਹੈ। ਨਾਲ ਹੀ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵੀ ਕੋਈ ਅਸਰ ਨਹੀਂ ਦਿਖ ਰਿਹਾ ਹੈ।

