ਫਿਰੋਜਪੁਰ ਚ ਬਾਇਕ ਸਵਾਰ ਬਦਮਾਸ਼ਾਂ ਨੇ ਕਾਂਗਰਸੀ ਮੈਂਬਰ ਨੂੰ ਗੋਲੀਆਂ ਨਾਲ ਭੁੰਨਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: – ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵਧ ਰਹੇ ਤਣਾਅ ਦੇ ਕਾਰਨ ਹਰ ਪਾਸੇ ਪੁਲਿਸ ਵੱਲੋਂ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਹੋਈ ਹੈ ਇਸਦੇ ਬਾਵਜੁਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: – ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵਧ ਰਹੇ ਤਣਾਅ ਦੇ ਕਾਰਨ ਹਰ ਪਾਸੇ ਪੁਲਿਸ ਵੱਲੋਂ ਚੱਪੇ-ਚੱਪੇ ਤੇ ਨਿਗਰਾਨੀ ਰੱਖੀ ਹੋਈ ਹੈ ਇਸਦੇ ਬਾਵਜੁਦ ਵੀ ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸਨੇ ਸੁਰੱਖਿਆ ਤੇ ਸਵਾਲ ਖੜੇ ਕਰ ਦਿੱਤੇ ਹਨ।

murder

ਮਿਲੀ ਜਾਣਕਾਰੀ ਦੇ ਅਨੁਸਾਰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਮਾਰਕੇ ਬਲਾਕ ਕਮੇਟੀ ਦੇ ਮੈਂਬਰ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਇਕ ਸਵਾਰ ਬਦਮਾਸ਼ ਫਰਾਰ ਦੱਸੇ ਜਾ ਰਹੇ ਹਨ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਫਰਾਰ ਆਰੋਪਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *